ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ
ਦੁਆਰਾ: Punjab Bani ਪ੍ਰਕਾਸ਼ਿਤ :Thursday, 16 May, 2024, 03:03 PM

ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ
ਲਖਨਊ, 16 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦੇਵੇਗੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਵੇਗੀ। ‘ਆਪ’ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਲੋਕ (ਭਾਜਪਾ) ਪੂਰੀ ਤਰ੍ਹਾਂ ਤਿਆਰ ਹਨ ਕਿ ਜੇ ਉਹ ਜਿੱਤ ਜਾਂਦੇ ਹਨ ਤਾਂ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦਿੱਤਾ ਜਾਵੇਗਾ।
