ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 16 May, 2024, 03:11 PM

ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ
ਜਗਰਾਉਂ, 15 ਮਈ
ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਟ ਇਲਾਕੇ ਦੇ ਪਿੰਡਾਂ ਤਲਵਾੜਾ, ਸਲੇਮਪੁਰਾ ਅਤੇ ਮਲਸੀਹਾਂ ਵਿੱਚ ਚੋਣ ਜਲਸੇ ਕੀਤੇ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰਾਂ ’ਤੇ ਨਿਸ਼ਾਨੇ ਸੇਧੇ। ਇਨ੍ਹਾਂ ਲੋਕ ਸਭਾ ਚੋਣਾਂ ਨੂੰ ਬੇਹੱਦ ਅਹਿਮ ਅਤੇ ਦੇਸ਼ ਦਾ ਭਵਿੱਖ ਤੈਅ ਕਰਨ ਵਾਲੀਆਂ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਸੰਵਿਧਾਨ, ਦੇਸ਼ ਅਤੇ ਬੱਚਿਆਂ ਦੇ ਭਵਿੱਖ ਲਈ ਭਾਜਪਾ ਖ਼ਿਲਾਫ਼ ਵੋਟਾਂ ਪਾਉਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋਸਤ ਰਵਨੀਤ ਬਿੱਟੂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਆਪਣੀ ਪਾਰਟੀ ਵਲੋਂ ਕਮਜ਼ੋਰ ਉਮੀਦਵਾਰ ਖੜ੍ਹਾ ਕੀਤਾ ਹੈ।