ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 16 May, 2024, 03:08 PM

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ
ਜ਼ੀਰਾ, 15 ਮਈ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ।
ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।
