Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 May, 2024, 02:16 PM

ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ
ਲੁਧਿਆਣਾ : ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਬੇਟੇ ਦੇ ਵਿਆਹ ਸਮਾਰੋਹ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਕੁਝ ਵਿਅਕਤੀਆਂ ਨੇ ਵਿਆਹ ‘ਚ ਸ਼ਿਰਕਤ ਕਰਨ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਰਖੜ ਦੇ ਰਹਿਣ ਵਾਲੇ ਸਾਹਿਬਜੀਤ ਸਿੰਘ ਉਰਫ ਸਾਬੀ ਉੱਪਰ ਕਾਤਲਾਨਾ ਹਮਲਾ ਕਰ ਦਿੱਤਾl ਮੁਲਜ਼ਮਾਂ ਨੇ ਸਾਬੀ ਦੀ ਪੱਗ ਉਤਾਰ ਕੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸਨੂੰ ਲਹੂ ਲੁਹਾਨ ਕਰ ਦਿੱਤਾ l ਗੰਭੀਰ ਰੂਪ ‘ਚ ਫੱਟੜ ਹੋਏ ਬਲਾਕ ਪ੍ਰਧਾਨ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਡਾਕਟਰਾਂ ਨੇ ਦਇਆਨੰਦ ਹਸਪਤਾਲ ਰੈਫਰ ਕਰ ਦਿੱਤਾ l
ਇਸ ਮਾਮਲੇ ‘ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਬੁਲਾਰਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਤੇ ਦਸ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈl 



Scroll to Top