ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ
ਦੁਆਰਾ: Punjab Bani ਪ੍ਰਕਾਸ਼ਿਤ :Saturday, 11 May, 2024, 02:33 PM

ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ
ਜੰਮੂ, 11 ਮਈ-ਬੀਐੱਸਐਫ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਸ਼ੁੱਕਰਵਾਰ ਰਾਤ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਬੀਐੱਸਐੱਫ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਵੇਖੀ ਅਤੇ ਕਰੀਬ 24 ਗੋਲੀਆਂ ਚਲਾਈਆਂ। ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ ‘ਚ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਹਨ ਜਾਂ ਨਹੀਂ।
