ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 May, 2024, 02:40 PM

ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ
ਜਲੰਧਰ, 10 ਮਈ
‘ਆਪ’ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਅੱਜ ਰਾਜਨੀਤਕ ਪਾਰਟੀਆਂ ਦੇ ਵੱਡੇ ਉਮੀਦਵਾਰਾਂ ਸਮੇਤ 6 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਚਰਨਜੀਤ ਸਿੰਘ ਚੰਨੀ ਜਦੋਂ ਨਾਮਜ਼ਦਗੀ ਦਾਖਲ ਕਰਨ ਲਈ ਆਏ ਤਾਂ ਉਨ੍ਹਾਂ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਭਾਜਪਾ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸੰਵਿਧਾਨ ਬਦਲ ਦੇਵੇਗੀ।