ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ
ਦੁਆਰਾ: Punjab Bani ਪ੍ਰਕਾਸ਼ਿਤ :Monday, 13 May, 2024, 02:58 PM

ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ
ਨਵੀਂ ਦਿੱਲੀ, 13 ਮਈ
ਲੋਕ ਸਭਾ ਚੋਣਾਂ ਦੇ ਚੌਥੇ ਗੇੜ ਲਈ ਅੱਜ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਬਾਅਦ ਦੁਪਹਿਰ ਇਕ ਵਜੇ ਤੱਕ 40.32 ਫੀਸਦ ਵੋਟਾਂ ਪਈਆਂ ਹਨ। ਪਹਿਲੇ ਤਿੰਨ ਗੇੜਾਂ ਦੌਰਾਨ 283 ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਪਹਿਲੇ ਗੇੜ ’ਚ 66.14, ਦੂਜੇ ’ਚ 66.71 ਅਤੇ ਤੀਜੇ ਗੇੜ ’ਚ 65.68 ਫ਼ੀਸਦ ਵੋਟਿੰਗ ਹੋਈ। ਅੱਜ ਜਿਨ੍ਹਾਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ ਇਨ੍ਹਾਂ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਕੋਲ 40 ਤੋਂ ਵੱਧ ਸੀਟਾਂ ਹਨ। ਇਸ ਗੇੜ ’ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਅਜੈ ਮਿਸ਼ਰਾ ਟੈਨੀ, ਟੀਐੱਮਸੀ ਦੀ ਮਹੂਆ ਮੋਇਤਰਾ ਅਤੇ ਏਆਈਐੱਮਆਈਐੱਮ ਦੇ ਅਸਦ-ਉਦ-ਦੀਨ ਓਵਾਇਸੀ ਸਮੇਤ ਹੋਰ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ।
