ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ
ਦੁਆਰਾ: Punjab Bani ਪ੍ਰਕਾਸ਼ਿਤ :Monday, 13 May, 2024, 03:09 PM

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ
ਨਵੀਂ ਦਿੱਲੀ, 13 ਮਈ
ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
