ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 May, 2024, 02:43 PM

ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ
ਲਖਨਊ, 15 ਮਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ ਲੈ ਰਹੇ ਹਨ। ਸੱਤਾ ’ਚ ਆਉਣ ’ਤੇ ਇੰਡੀਆ ਗੱਠਜੋੜ ਗਰੀਬਾਂ ਲਈ ਮੁਫਤ ਰਾਸ਼ਨ ਨੂੰ ਦੁੱਗਣਾ ਕਰੇਗੀ। ਅੱਜ ਇਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ।