ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 May, 2024, 02:49 PM

ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ
ਨਵੀਂ ਦਿੱਲੀ, 15 ਮਈ
ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ। ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ‘ਚ ਇਲਾਜ ਚੱਲ ਰਿਹਾ ਸੀ।