ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 27 June, 2024, 06:19 PM

ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ
ਜਲੰਧਰ, 27 ਜੂਨ : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਲੈਂਦਿਆਂ ਕਿਹਾਾ ਕਿ ਉਨ੍ਹਾਂ ਨੇ ਨਵੇਂ ਬਣੇ ਐਮ. ਪੀ. ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ
ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਲਈ ਪੂਰਾ ਜ਼ੋਰ ਲਾਇਆ ਸੀ। ਇੱਥੋਂ ਤੱਕ ਕਿ ਚੋਣ ਅਧਿਕਾਰੀ ਕੋਲ ਜਾ ਕੇ ਜਾਅਲੀ ਦਸਤਖਤਾਂ ਵਾਲੀ ਚਿੱਠੀ ਦੇ ਕੇ ਕਿਹਾ ਸੀ ਕਿ ਬੀਬੀ ਸੁਰਜੀਤ ਕੌਰ ਆਪਣੇ ਕਾਗਜ਼ ਵਾਪਸ ਲੈਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਬਗਾਵਤ ਕੀਤੇ ਜਾਣ ਬਾਅਦ ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਐਲਾਨ ਕੀਤਾ ਸੀ ਕਿ ਪਾਰਟੀ ਹਾਈਕਮਾਂਡ ਨੇ ਬੀਬੀ ਸੁਰਜੀਤ ਕੌਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ। ਬੀਬੀ ਸੁਰਜੀਤ ਕੌਰ ਦੇ ਚੋਣ ਮੈਦਾਨ ਵਿੱਚ ਡਟੇ ਰਹਿਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਪੇਚੀਦਾ ਬਣਦੀ ਜਾ ਰਹੀ ਹੈ।