Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 27 ਜੂਨ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ । ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ । ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ‘ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top