ਕੇਂਦਰ ਵੱਲੋਂ ਪੰਜਾਬ ਸੂਬੇ ਦੇ ਫੰਡ ਰੋਕਣ ਦੇ ਮੁੱਦੇ ਨੂੰ ਲੋਕ ਸਭਾ ਵਿਚ ਜਾਵੇਗਾ ਚੁੱਕਿਆ : ਮੀਤ ਹੇਅਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 04:46 PM

ਕੇਂਦਰ ਵੱਲੋਂ ਪੰਜਾਬ ਸੂਬੇ ਦੇ ਫੰਡ ਰੋਕਣ ਦੇ ਮੁੱਦੇ ਨੂੰ ਲੋਕ ਸਭਾ ਵਿਚ ਜਾਵੇਗਾ ਚੁੱਕਿਆ : ਮੀਤ ਹੇਅਰ
ਚੰਡੀਗੜ੍ਹ : ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰ ਰਹੀ ਹੈ ਜੋ ਕਿ ਨਿੰਦਣਯੋਗ ਹੈ।
