Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਦੇ ਵਾਈਸ ਚਾਂਸਲਰ ਨਿਯੁਕਤ ਹੋਣ ‘ਤੇ ਕੀਤਾ ਵਿਸ਼ੇਸ਼ ਸਨਮਾਨ
ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢ ਕੇ ਪ੍ਰੋ. ਪ੍ਰਿਤ ਪਾਲ ਸਿੰਘ ਨੇ ਆਪਣੇ ਕੁਸ਼ਲ ਪ੍ਰਬੰਧਕ ਹੋਣ ਦਾ ਸਬੂਤ ਦਿੱਤਾ ਹੈ: ਪ੍ਰੋ. ਕਿਰਪਾਲ ਸਿੰਘ ਬਡੂੰਗਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ ਸਾਹਿਬ ਦੇ ਨਵ- ਨਿਯੁਕਤ ਪਕੇ ਤੌਰ ਤੇ ਵਾਈਸ ਚਾਂਸਲਰ ਨਿਯੁਕਤ ਹੋਣ ‘ਤੇ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਿੱਦਿਅਕ ਖੇਤਰ ਵਿੱਚ ਲੰਮਾ ਤਜਰਬਾ ਰੱਖਣ ਵਾਲੇ ਤੇ ਕੁਸ਼ਲ ਪ੍ਰਬੰਧਕ ਵਜੋਂ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ ਸਾਹਿਬ ਵਿਖੇ ਆਪਣੀ ਸੇਵਾਵਾਂ ਨਿਭਾਉਂਦੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਚੱਲਣ ਸਮੇਂ ਵਿੱਚ ਵੀ ਵਧੀਆ ਢੰਗ ਨਾਲ ਚਲਾ ਕੇ ਆਪਣੀ ਕੁਸ਼ਲ ਪ੍ਰਬੰਧਕ ਹੋਣ ਦਾ ਸਬੂਤ ਦਿੱਤਾ। ਉਹਨਾਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਸਮਝ ਅਤੇ ਕੁਸ਼ਲ ਪ੍ਰਬੰਧ ਕਾਰਨ ਹੀ ਵਿਦਿਆਰਥੀਆਂ ਵਿੱਚ ਯੂਨੀਵਰਸਿਟੀ ਵਿੱਚ ਦਾਖਲੇ ਲਈ ਉਤਸਾਹ ਵੇਖਿਆ ਗਿਆ ਹੈ।
ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਅਤੇ ਟ੍ਰਸਟ ਸੱਕਤਰ ਸ. ਹਰਪਾਲ ਸਿੰਘ ਭਾਟੀਆ ਨੂੰ ਉਹਨਾਂ ਦੀ ਦੂਰਦ੍ਰਿਸ਼ਟੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਪੱਕੇ ਤੌਰ ਤੇ ਵਾਇਸ ਚਾਂਸਲਰ ਵਜੋਂ ਨਿਯੁਕਤੀ ਇਸ ਗੱਲ ਨੂੰ ਸਿੱਧ ਕਰਦੀ ਹੈ ਕਿ ਮਿਹਨਤ, ਲਗਨ ਅਤੇ ਦ੍ਰਿੜਤਾ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਖਾਸ ਮਹਤਤਾ ਦਿੱਤੀ ਜਾਂਦੀ ਹੈ। ਉਨ੍ਹਾਂ
ਪ੍ਰੋ. ਪ੍ਰਿਤ ਪਾਲ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਦੇ ਸਾਰੇ ਸਟਾਫ ਮੈਂਬਰ ਉਹਨਾਂ ਨਾਲ ਇਕ ਹੋਕੇ ਯੂਨੀਵਰਸਿਟੀ ਦੀ ਤਰੱਕੀ ਲਈ ਹੋਰ ਵੀ ਜ਼ਿਆਦਾ ਦ੍ਰਿੜਤਾ ਨਾਲ ਕੰਮ ਕਰਨਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਵਰਸਿਟੀ ਦੇ ਲੋਕ ਸੰਪਰਕ ਅਫਸਰ ਅਤੇ ਅੰਦਰੂਨੀ ਗੁਣਵੱਤਾ ਨਿਰਧਾਰਨ ਸੈੱਲ ਦੇ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ ਨੇ ਦੱਸਿਆ ਕਿ ਪ੍ਰੋ. ਪ੍ਰਿਤ ਪਾਲ ਸਿੰਘ ਨੇ 2011 ਵਿੱਚ ਯੂਨੀਵਰਸਿਟੀ ਵਿਖੇ ਰਜਿਸਟਰਾਰ ਵਜੋਂ ਸੇਵਾ ਨਿਭਾਉਣੀ ਸ਼ੁਰੂ ਕੀਤੀ। ਆਪ ਦੀ ਮਿਹਨਤ ਅਤੇ ਲਗਨ ਸਦਕਾ 2019 ਵਿੱਚ ਆਪ ਨੂੰ ਆਰਜੀ ਤੌਰ ਤੇ ਵਾਇਸ ਚਾਂਸਲਰ ਵਜੋਂ ਕਾਰਜਭਾਰ ਸੰਭਾਲਿਆ ਗਿਆ। ਉਹਨਾਂ ਕਿਹਾ ਕਿ ਪ੍ਰੋ. ਪ੍ਰਿਤ ਪਾਲ ਦੀ ਅਗਵਾਈ ਵਿਚ ਇੱਕ ਸਾਲ ਵਿੱਚ ਹੀ ਯੂਨੀਵਰਸਿਟੀ ਵਿੱਤੀ ਸੰਕਟ ਵਿੱਚੋਂ ਬਾਹਰ ਆਉਣੀ ਸ਼ੁਰੂ ਹੋ ਗਈ। 2020 ਦੇ ਕੋਵੀਡ ਸਮੇਂ ਵਿੱਚ ਵੀ ਯੂਨੀਵਰਸਿਟੀ ਦਾ ਵਿਦਿਅਕ ਅਤੇ ਪ੍ਰਸ਼ਾਸਨੀ ਕੰਮ ਸੁਚਾਰੂ ਢੰਗ ਨਾਲ ਨਿਰਵਿਘਨ ਚੱਲਦਾ ਰਿਹਾ, ਜਿਸ ਸਦਕਾ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਵਿਸ਼ਵਾਸ ਬਨਾਉਣ ਵਿੱਚ ਯੂਨੀਵਰਸਿਟੀ ਨੇ ਕਾਮਯਾਬੀ ਹਾਸਲ ਕੀਤੀ ਅਤੇ 2021 ਤੋਂ ਲਗਾਤਾਰ ਦਾਖਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦਾ ਸਿਹਰਾ ਪ੍ਰੋ. ਪ੍ਰਿਤ ਪਾਲ ਸਿੰਘ ਦੇ ਵਿਦਿਆਰਥੀਆਂ ਦੀਆਂ ਪਲੇਸਮੈਂਟ ਪ੍ਰਤੀ ਵਚਨਬੱਧਤਾ ਵੀ ਰਹੀ। 2019 ਤੋਂ ਹੀ ਪਲੇਸਮੈਂਟ ਸੈੱਲ ਵਲੋਂ ਲਗਾਤਾਰ ਪਲੇਸਮੈਂਟ ਡਰਾਈਵ ਅਤੇ ਫੇਅਰ ਲਗਾਏ ਜਾ ਰਹੇ ਹਨ ਅਤੇ ਵੱਧ ਤੋਂ ਵੱਧ ਕੰਪਨੀਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਿਯੁਕਤ ਕਰ ਰਹੀਆਂ ਹਨ। ਉਹਨਾਂ ਯਕੀਨ ਜਤਾਇਆ ਕਿ ਯੂਨੀਵਰਸਿਟੀ ਪ੍ਰੋ. ਪ੍ਰਿਤ ਪਾਲ ਸਿੰਘ ਦੀ ਅਗਵਾਈ ਹੇਠ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਵਲ ਵਧਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਅਤੇ ਡਾ. ਪੰਕਜਪ੍ਰੀਤ ਸਿੰਘ ਮੁੱਖੀ ਫਿਜ਼ੀਓਥੈਰੇਪੀ ਵਿਭਾਗ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top