Breaking News ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 05:00 PM

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ
ਰਾਜਪੁਰਾ, 26 ਜੂਨ : ਪਿੰਡ ਚਤਰ ਨਗਰ ਵਿਖੇ ਜਮੀਨ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਵਿੱਚ ਪਿਓ ਪੁੱਤਰ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜਖਮੀ ਹੋਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹਨ।
ਇਸ ਮੌਕੇ ਡੀਐਸਪੀ ਸਰਕਲ ਘਨੌਰ ਬੂਟਾ ਸਿੰਘ ਅਤੇ ਥਾਣਾ ਸੰਭੂ ਪੁਲਿਸ ਦੀ ਐਸ ਐਚ ਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਹਨ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦਿਲਬਾਗ ਸਿੰਘ ਅਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿਖੇ ਠੇਕੇ ਉੱਤੇ ਲਈ ਜਮੀਨ ਵਿੱਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਮੌਜੂਦ ਸਨ।
ਇਸ ਦੌਰਾਨ ਦੋਨਾਂ ਧਿਰਾਂ ਦੀ ਠੇਕੇ ਉੱਤੇ ਲਈ ਜਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਅਤੇ ਹੱਥੋਂ ਪਾਈ ਤੋਂ ਬਾਅਦ ਗੋਲੀਬਾਰੀ ਵੀ ਹੋਈ। ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ। ਅਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲੀ ਵੱਜਣ ਕਾਰਨ ਜੇਰੇ ਇਲਾਜ ਹਨ। ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਸਨ।
ਘਟਨਾ ਸਥਲ ਉੱਤੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ ਵਿੱਚ ਪਈਆਂ ਸਨ। ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਥਾਣਾ ਸ਼ੰਭੂ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਸੀ।



Scroll to Top