Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਹਰ ਹਫ਼ਤੇ ਜਿ਼ਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਲੱਗਣਗੇ 14 ਲੋਕ ਸੁਵਿਧਾ ਕੈਂਪ: ਜਤਿੰਦਰ ਜੋਰਵਾਲ
ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ ਪਿੰਡ ਖੇਤਲਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈ਼ਪ
ਸੰਗਰੂਰ, 26 ਜੂਨ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ—ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਤਹਿਤ ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ ਪਿੰਡ ਖੇਤਲਾ ਵਿਖੇ ਲੋਕ ਸੁਵਿਧਾ ਕੈ਼ਪਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਨਿਗਰਾਨੀ ਹੇਠ ਹਰ ਬੁੱਧਵਾਰ ਨੂੰ ਜਿ਼ਲ੍ਹੇ ਦੀਆਂ ਸਮੂਹ ਸਬ ਡਵੀ਼ਜਨਾਂ ਵਿੱਚ ਅਜਿਹੇ 2—2 ਲੋਕ ਸੁਵਿਧਾ ਕੈਂਪ ਆਯੋਜਿਤ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਤਾਂ ਜ਼ੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਨਾ ਜਾਣਾ ਪਵੇ ਅਤੇ ਨਾਗਰਿਕਾਂ ਦੇ ਕੀਮਤੀ ਸਮੇ਼ ਤੇ ਧਨ ਦੀ ਬੱਚਤ ਹੋ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਹਫ਼ਤੇ ਸਬ ਡਵੀਜ਼ਨਾਂ ਅੰਦਰ 14 ਲੋਕ ਸੁਵਿਧਾ ਕੈਂਪ ਆਯੋਜਿਤ ਕੀਤੇ ਜਾਣਗੇ ਜਿਨ੍ਹਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰਾਂ, ਸਿਹਤ ਵਿਭਾਗ, ਕਿਰਤ ਵਿਭਾਗ, ਪਾਵਰਕੌਮ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਪੈਨਸ਼ਨਾਂ ਆਦਿ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੌਕੇ ਤੇ ਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
ਅੱਜ ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਉਥੇ ਸੇਵਾਵਾਂ ਪ੍ਰਦਾਨ ਕਰ ਰਹੇ ਸਟਾਫ਼ ਅਤੇ ਸੇਵਾਵਾਂ ਹਾਸਲ ਕਰਨ ਪੁੱਜੇ ਨਾਗਰਿਕਾਂ ਨਾਲ ਗੱਲਬਾਤ ਕੀਤੀ। ਐਸ.ਡੀ.ਐਮ ਨੇ ਲੋਕਾਂ ਨੂੰ ਦੱਸਿਆ ਕਿ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਉਪਰਾਲਾ ਹੈ ਜਿਸ ਨਾਲ ਲੋਕਾਂ ਨੂੰ ਇਕੋ ਥਾਂ ਤੇ ਇਹ ਸੁਵਿਧਾਵਾਂ ਹਾਸਲ ਹੋ ਰਹੀਆਂ ਹਨ। ਧੂਰੀ ਦੇ ਪਿੰਡ ਲੱਡਾ ਵਿਖੇ ਉਪ ਮੰਡਲ ਮੈਜਿਸਟਰੇਟ ਅਮਿਤ ਗੁਪਤਾ ਦੀ ਅਗਵਾਈ ਹੇਠ ਤਹਿਸੀਲਦਾਰ ਦਿਵਿਆ ਸਿੰਗਲਾ ਨੇ ਕੈਂਪ ਦੌਰਾਨ ਸਮੁੱਚੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਸ ਕੈਂਪ ਵਿੱਚ ਲੱਡਾ ਦੇ ਨਾਲ ਨਾਲ ਕੱਕੜਵਾਲ, ਪੇਧਨੀ, ਪੁੰਨਾਵਾਲ ਅਤੇ ਕਾਂਝਲਾ ਪਿੰਡਾਂ ਦੇ ਨਿਵਾਸੀਆਂ ਨੇ ਲਾਭ ਉਠਾਇਆ। ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ ਦੀ ਅਗਵਾਈ ਹੇਠ ਪਿੰਡ ਕੋਟੜਾ ਲਹਿਲ ਵਿਖੇ ਆਯੋਜਿਤ ਲੋਕ ਸੁਵਿਧਾ ਕੈ਼ਪ ਵਿੱਚ ਕੋਟੜਾ ਲਹਿਲ ਦੇ ਨਾਲ ਨਾਲ ਗੋਬਿੰਦਪੁਰਾ ਜਵਾਹਰਵਾਲਾ ਤੇ ਰਾਮਪੁਰਾ ਜਵਾਹਰਵਾਲਾ ਦੇ ਲੋਕਾਂ ਨੇ ਲਾਭ ਉਠਾਇਆ।ਇਸੇ ਤਰ੍ਹਾਂ ਦਿੜ੍ਹਬਾ ਦੇ ਪਿੰਡ ਖੇਤਲਾ ਵਿਖੇ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਖੁਦ ਕੈਂਪ ਦਾ ਨਿਰੀਖਣ ਕੀਤਾ ਅਤੇ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Advertisement
Advertisement
Advertisement
Advertisement
Scroll to Top