Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਆਪ ਦੇ ਤਿੰਨਾਂ ਸੰਸਦ ਮੈਂਬਰ ਪੰਜਾਬ ਦੇ ਮੁੱਦੇਆਂ ਨੂੰ ਪਾਰਲੀਮੈਂਟ ਵਿੱਚ ਚੁੱਕਣਗੇ - ਸ. ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 06:27 PM

ਆਪ ਦੇ ਤਿੰਨਾਂ ਸੰਸਦ ਮੈਂਬਰ ਪੰਜਾਬ ਦੇ ਮੁੱਦੇਆਂ ਨੂੰ ਪਾਰਲੀਮੈਂਟ ਵਿੱਚ ਚੁੱਕਣਗੇ – ਸ. ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੇ ਦਿੱਤੀ ਵਧਾਈ
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਨੂੰ ਮੁੱਖ ਰੱਖ ਕੇ ਕੀਤੇ ਜਾ ਰਹੇ ਕਾਰਜ
ਚੰਡੀਗੜ੍ਹ, 26 ਜੂਨ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜਾਂ ਵਿੱਚ ਜੋਰ-ਸ਼ੋਰ ਨਾਲ ਲੱਗੀ ਹੋਈ ਹੈ, ਤੇ ਹੁਣ ਤਾ ਆਪ ਦੇ ਤਿੰਨ ਮੈਂਬਰ ਪਾਰਲੀਮੈਂਟਾਂ ਨੇ ਵੀ ਸਹੂੰ ਚੁੱਕ ਲਈ ਹੈ। ਇਸਦੇ ਲਈ ਉਨ੍ਹਾਂ ਨੇ ਸੰਸਦ ਮੈਂਬਰਾਂ ਸ. ਗੁਰਮੀਤ ਸਿੰਘ ਮੀਤ ਹੇਅਰ, ਸ. ਮਾਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਵਧਾਈ ਦਿੱਤੀ । ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਆਪ ਦੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਤਿੰਨੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹੋਏ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਣਦੇ ਹੱਕ ਲੈਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆ ਹਨ, ਪਰ ਕੇਂਦਰ ਸਰਕਾਰ ਪੰਜਾਬ ਦੇ ਆਰ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਦੇ ਫੰਡਾ ਨੂੰ ਰੋਕ ਕੇ ਵਿਕਾਸ ਕਾਰਜਾਂ ਨੂੰ ਰੋਕ ਰਹੀ ਹੈ।

ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿੱਤੇ ਜਾ ਰਹੇ ਕਾਰਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਬੰਦ ਪਏ ਸੂਏ ਚਾਲੂ ਕਰਵਾਉਣ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਘਰ-ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕਰਨ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।