ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਸਾੜ ਕੇ ਕੀਤਾ ਨਸ਼ਟ

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ
ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਸਾੜ ਕੇ ਕੀਤਾ ਨਸ਼ਟ
ਸੰਗਰੂਰ, 26 ਜੂਨ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਦੌਰਾਨ ਜਿਲਾ ਪੁਲਿਸ ਸੰਗਰੂਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ, ਸੰਗਰੂਰ ਐਗਰੋ ਲਿਮਟਿਡ, ਰੂਰਲ ਫੋਕਲ ਪੁਆਇੰਟ, ਭਿੰਡਰਾਂ ਵਿਖੇ ਤਲਫ ਕੀਤਾ ਗਿਆ, ਜਿਸ ਵਿੱਚ 51 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ, 3640 ਨਸ਼ੀਲੀਆਂ ਗੋਲੀਆਂ ਅਤੇ 645 ਗ੍ਰਾਂਮ ਹੈਰੋਇਨ ਸਾੜ ਕੇ ਨਸ਼ਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼੍ਰੀ ਪਲਵਿੰਦਰ ਸਿੰਘ ਚੀਮਾਂ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ਼੍ਰੀ ਗੁਰਦੇਵ ਸਿੰਘ ਧਾਲੀਵਾਲ, ਉਪ ਕਪਤਾਨ ਪੁਲਿਸ (ਡਿਟੈੱਕਟਿਵ) ਸੰਗਰੂਰ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ 16 ਮੁਕੱਦਮਿਆਂ ਦਾ ਮਾਲ ਮੁਕੱਦਮਾ ਤਲਫ ਕੀਤਾ ਗਿਆ, ਜਿਸ ਵਿੱਚ 51 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ, 3640 ਨਸ਼ੀਲੀਆਂ ਗੋਲੀਆਂ ਅਤੇ 645 ਗ੍ਰਾਮ ਹੈਰੋਇਨ ਨੂੰ ਸਾੜ ਕੇ ਨਸਟ ਕੀਤਾ ਗਿਆ।
