ਜਲੰਧਰ ਪੱਛਮੀ ਜਿਮਨੀ ਚੋਣ ਲਈ ਚੋਣ ਮੈਦਾਨ ਵਿਚ ਉਤਰੇ 15 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਇਕ ਲੱਖ 71 ਹਜ਼ਾਰ 482 ਵੋਟਰ

ਜਲੰਧਰ ਪੱਛਮੀ ਜਿਮਨੀ ਚੋਣ ਲਈ ਚੋਣ ਮੈਦਾਨ ਵਿਚ ਉਤਰੇ 15 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ਇਕ ਲੱਖ 71 ਹਜ਼ਾਰ 482 ਵੋਟਰ
ਜਲੰਧਰ : ਲੋਕ ਸਭਾ ਚੋਣਾਂ ਤੋਂ ਬਾਅਦ ਹੋਣ ਜਾ ਰਹੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿਚ ਜਿਥੇ 15 ਉਮੀਦਵਾਰ ਆਪਣੀ ਕਿਸਮਤ ਅਜਮਾਉਣਗੇ ਉਥੇ ਇਨ੍ਹਾਂ ਦੀ ਕਿਸਮਤ ਦਾ ਫ਼ੈਸਲਾ 10 ਜੁਲਾਈ ਨੂੰ 1 ਲੱਖ 71 ਹਜ਼ਾਰ 482 ਵੋਟਰ ਕਰਨਗੇ। ਦੱਸਣਯੋਗ ਹੈ ਕਿ ਚੋਣ ਵਿਚ ਨਾਮਜਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਅਮਿਤ ਕੁਮਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਗਿਆ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਵਾਪਿਸ ਲੈਣ ਉਪਰੰਤ ਕੁੱਲ 15 ਉਮੀਦਵਾਰ ਜਿਨ੍ਹਾਂ ਵਿੱਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
