Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਦੇ ਦੋਵੇਂ ਦੋਸ਼ੀਆਂ ‘ਤੇ ਰੱਖਿਆ 10-10 ਲੱਖ ਦਾ ਇਨਾਮ

ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਦੇ ਦੋਵੇਂ ਦੋਸ਼ੀਆਂ ‘ਤੇ ਰੱਖਿਆ 10-10 ਲੱਖ ਦਾ ਇਨਾਮ

ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਦੇ ਦੋਵੇਂ ਦੋਸ਼ੀਆਂ ‘ਤੇ ਰੱਖਿਆ 10-10 ਲੱਖ ਦਾ ਇਨਾਮ
ਨਵੀਂ ਦਿੱਲੀ, 26 ਜੂਨ : ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਪੰਜਾਬ ਵਿਚ ਹੋਏ ਕਤਲ ਦੇ ਦੋ ਦੋਸ਼ੀਆਂ ‘ਤੇ ਐੱਨਆਈਏ ਨੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਐੱਨਆਈਏ ਨੇ ਦੱਸਿਆ ਕਿ ਹਰਜੀਤ ਸਿੰਘ ਉਰਫ਼ ਲਾਡੀ ਵਾਸੀ ਗੜ੍ਹ ਪਧਾਨਾ(ਨਵਾਂ ਸ਼ਹਿਰ) ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਵਾਸੀ ਯਮੁਨਾ ਨਗਰ (ਹਰਿਆਣਾ) ਇਸ ਕੇਸ ਵਿਚ ਭਗੌੜੇ ਹਨ। ਇਸ ਸਾਲ 13 ਅਪ੍ਰੈਲ ਨੂੰ ਵਿਕਾਸ ਪਰਭਾਕਰ ਨੂੰ ਰੂਪਨਗਰ ਵਿਚ ਉਸਦੀ ਦੁਕਾਨ ‘ਤੇ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ। ਦੋਵਾਂ ਹਮਲਾਵਰਾਂ ਨੇ ਰੂਪਨਗਰ ਰੇਲਵੇ ਸਟੇਸ਼ਨ ਸਥਿਤ ਬੱਗਾ ਕਨਫੈਕਸ਼ਨਰੀ ਦੀ ਦੁਕਾਨ ਵਿਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ।
ਐੱਨ. ਆਈ. ਏ. ਨੇ ਦੋਹਾਂ ਦੋਸ਼ੀਆਂ ਦੀ ਫੋਟੋ ਸਾਂਝਾ ਕਰਦਿਆਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਰੂਪਨਗਰ ਪੁਲੀਸ ਅਤੇ ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਟਿੰਗ ਸੈੱਲ ਵੱਲੋਂ ਕੀਤੀ ਸਾਂਝੀ ਕਾਰਵਾਈ ਵਿਚ ਇਸ ਕਤਲ ਕੇਸ ਨਾਲ ਸਬੰਧਤ ਦੋ ਪਾਕਿਸਤਾਨੀ ਸਮਰਥਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ

Advertisement
Advertisement
Advertisement
Advertisement
Scroll to Top