ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 07:05 PM

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ
ਨਵੀਂ ਦਿੱਲੀ, 26 ਜੂਨ
ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ।