ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ ਦੇ ਚਲਦਿਆਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੁਕੰਨਾ

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ ਦੇ ਚਲਦਿਆਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੁਕੰਨਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਸੂਬੇ ਵਿਚ ਬੜੇ ਚਿਰਾਂ ਬਾਅਦ ਮਿਲੀ ਸ਼ਾਂਤੀ ਤੇ ਭਾਈਚਾਰਜਕ ਸਾਂਝ ਨੂੰ ਖੋਰਾ ਲਗਾ ਕੇ ਮਾਹੌਲ ਖਰਾਬ ਕਰਨ ਅਤੇ ਇਸਦਾ ਦੋਸ਼ ਸਿੱਖਾਂ ਸਿਰ ਮੜ੍ਹ ਕੇ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਦੀ ਬਦਨਾਮੀ ਕਰਨ ਲਈ ਰਚੀ ਜਾ ਰਹੀ ਡੂੰਘੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਪਾਰਟੀ ਦੀ ਵਰਕਿੰਗ ਕਮੇਟੀ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿਚ ਸੌੜੇ ਸਿਆਸੀ ਹਿੱਤਾਂ ਵਾਸਤੇ ਫਿਰਕੂ ਧਰੁਵੀਕਰਨ ਕਰਨ ਲਈ ਖ਼ਤਰਨਾਕ ਤੇ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਫਿਰ ਤੋਂ ਫਿਰਕੂ ਨਫਰਤ ਫੈਸਲਾ ਕੇ ਸੂਬੇ ਵਿਚ ਹਿੰਸਾ ਫੈਲਾਉਣ ਦੀ ਪੁਰਾਣੀ ਖੇਡ ਖੇਡੀ ਜਾ ਰਹੀ ਹੈ ਜਿਸਦਾ ਦੋਸ਼ ਸਿੱਖਾਂ ਸਿਰ ਮੜ੍ਹਨ ਦੇ ਯਤਨ ਕੀਤੇ ਜਾ ਰਹੇ ਹਨ ਤੇ 1980ਵਿਆਂ ਵਾਂਗੂ ਸਾਡੇ ਨੌਜਵਾਨਾਂ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।