Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ
ਮਿੰਟਾ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਚੰਦੂਮਾਜਰਾ ਤੇ ਰੱਖੜਾ ਤੋਂ ਖਹਿੜਾ ਛੁਟਣ ’ਤੇ ਲੱਡੂ ਵੰਡ ਕੇ ਮਨਾਈ ਖੁਸ਼ੀ
ਪਟਿਆਲਾ, 28 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਪਿਛਲੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ ਹੈ ਤੇ ਸਿਰਫ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ।
ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਤੇ ਸੁਰਜੀਤ ਰੱਖੜਾ ਨੇ ਪਾਰਟੀ ਵਿਚ ਰਹਿੰਦਿਆਂ ਆਪਣੀਆਂ ਮਨਮਰਜ਼ੀਆਂ ਚਲਾਈਆਂ ਤੇ ਹਮੇਸ਼ਾ ਛੋਟੇ ਵਰਕਰਾਂ ਤੇ ਆਗੂਆਂ ਨੂੰ ਰੋਲ ਕੇ ਰੱਖਿਆ ਹੈ ਤੇ ਉਹਨਾਂ ਨੂੰ ਖਰਚੇ ਦੀ ਵਗਾਰਾਂ ਪਾ ਕੇ ਆਪਣੀ ਰਾਜਨੀਤੀ ਚਮਕਾਈ ਹੈ। ਉਹਨਾਂ ਕਿਹਾ ਕਿ 30 ਸਾਲਾਂ ਤੋਂ ਦੋਵਾਂ ਆਗੂਆਂ ਦੇ ਕਾਰਣ ਪਟਿਆਲਾ ਲੋਕ ਸਭਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੁੰਦੀ ਆ ਰਹੀ ਹੈ ਤੇ ਇਸ ਵਾਰ ਹੋਈ ਹੈ। ਉਹਨਾਂ ਕਿਹਾ ਕਿ ਚੰਦੂਮਾਜਰਾ ਤੇ ਰੱਖੜਾ ਪਰਿਵਾਰ ਅਤੇ ਢੀਂਡਸਾ ਪਰਿਵਾਰ ਦੀ ਭਾਜਪਾ ਨਾਲ ਨਜ਼ਦੀਕੀ ਕਿਸੇ ਤੋਂ ਲੁਕੀ ਨਹੀਂ ਹੈ। ਇਸ ਵਾਰ ਵੀ ਇਹਨਾਂ ਲੋਕਾਂ ਨੇ ਭਾਜਪਾ ਨੂੰ ਵੋਟਾਂ ਪੁਆਈਆਂ ਹਨ, ਇਸੇ ਕਾਰਣ ਭਾਜਪਾ ਦਾ ਵੋਟ ਸ਼ੇਅਰ ਪੰਜਾਬ ਵਿਚ ਵਧਿਆ ਹੈ। ਉਹਨਾਂ ਕਿਹਾ ਕਿ ਤਿੰਨਾਂ ਰੱਖੜਾ ਭਰਾਵਾਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਦੀਆਂ ਤਸਵੀਰਾਂ ਸਭ ਨੇ ਵੇਖੀਆਂ ਹਨ। ਉਹਨਾਂ ਕਿਹਾ ਕਿ ਰੱਖੜਾ ਨੇ ਤਾਂ ਪਾਰਟੀ ਵਿਚੋਂ ਹਰਪਾਲ ਜੁਨੇਜਾ, ਹਰਮੀਤ ਸਿੰਘ ਪਠਾਣਮਾਜਰਾ, ਰਵਿੰਦਰ ਸਿੰਘ ਜੌਨੀ ਕੋਹਲੀ, ਅਜੀਤਪਾਲ ਸਿੰਘ ਕੋਹਲੀ ਵਰਗੇ ਅਨੇਕਾਂ ਆਗੂਆਂ ਨੂੰ ਭਜਾਉਣ ਦਾ ਕੰਮ ਕੀਤਾ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਵੀ ਵਰਕਰ ਰੱਖੜਾ ਦੀ ਕੋਠੀ ਜਾਂਦਾ ਸੀ ਤਾਂ ਚੰਦੂਮਾਜਰਾ ਧੜਾ ਔਖਾ ਹੋ ਜਾਂਦਾ ਸੀ ਤੇ ਜੇਕਰ ਕੋਈ ਚੰਦੂਮਾਜਰਾ ਧੜੇ ਵਿਚ ਜਾਂਦਾ ਸੀ ਤਾਂ ਰੱਖੜਾ ਗਰੁੱਪ ਔਖਾ ਹੋ ਜਾਂਦਾ ਸੀ। ਉਹਨਾਂ ਕਿਹਾ ਕਿ ਹੁਣ ਦੋਵਾਂ ਨੇ ਹੱਥ ਮਿਲਾ ਕੇ ਅਕਾਲੀ ਦਲ ਦਾ ਨੁਕਸਾਨ ਕਰਨ ਦਾ ਕੰਮ ਕੀਤਾ ਹੈ।
ਮਿੰਟਾ ਨੇ ਕਿਹਾ ਕਿ ਦੋਵਾਂ ਦੀ ਬਗਾਵਤ ਤੋਂ ਪਾਰਟੀ ਦੇ ਆਮ ਆਗੂਆਂ ਤੇ ਵਰਕਰਾਂ ਦੀ ਖੁਸ਼ੀ ਦੀ ਲਹਿਰ ਹੈ ਕਿ ਇਹਨਾਂ ਤੋਂ ਹੁਣ ਖਹਿੜਾ ਛੁੱਟ ਗਿਆ ਹੈ ਤੇ ਹੁਣ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਗੇ ਆਮ ਵਰਕਰਾਂ ਦੀ ਵੁੱਕਤ ਵਧੇਗੀ ਤੇ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇਗੀ।
ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸਮੁੱਚੇ ਵਰਕਰ ਤੇ ਆਗੂ ਪੂਰੀ ਤਰ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਇਕ ਕਰ ਦੇਣਗੇ।ਉਹਨਾਂ ਕਿਹਾ ਕਿ ਅਜਿਹੇ ਗੱਦਾਰਾਂ ਕਾਰਣ ਪਾਰਟੀ ਦਾ ਨੁਕਸਾਨ ਹੋ ਰਿਹਾਸੀ ਤੇ ਹੁਣ ਇਹਨਾਂ ਦੇ ਬਾਗੀ ਹੋਣ ਨਾਲ ਅੰਦਰਖਾਤੇ ਹੋ ਰਿਹਾ ਨੁਕਸਾਨ ਵੀ ਰੁਕੇਗਾ ਤੇ ਪਾਰਟੀ ਮਜ਼ਬੂਤ ਵੀ ਹੋਵੇਗੀ। ਇਸ ਮੌਕੇ ਉਹਨਾਂ ਚੰਦੂਮਾਜਰਾ ਤੇ ਰੱਖੜਾ ਤੋਂ ਖਹਿੜਾ ਛੁੱਟਣ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ।

Advertisement
Advertisement
Advertisement
Advertisement
Scroll to Top