ਸ਼ਯੋਕ ਨਦੀ ਵਿੱਚ ਡੁਬਣ ਕਾਰਨ ਪੰਜ ਜਵਾਨ ਸ਼ਹੀਦ
ਦੁਆਰਾ: Punjab Bani ਪ੍ਰਕਾਸ਼ਿਤ :Saturday, 29 June, 2024, 02:52 PM

ਸ਼ਯੋਕ ਨਦੀ ਵਿੱਚ ਡੁਬਣ ਕਾਰਨ ਪੰਜ ਜਵਾਨ ਸ਼ਹੀਦ
ਦਿਲੀ, 29 ਜੂਨ
ਲੱਦਾਖ ਵਿਚ ਸ਼ਯੋਕ ਨਦੀ ਵਿਚ ਆਏ ਹੜ੍ਹ ਵਿਚ ਟੀ-72 ਟੈਂਕ ਡੁੱਬਣ ਨਾਲ ਇਸ ਉੱਤੇ ਸਵਾਰ ਜੇਸੀਓ (ਜੂਨੀਅਰ ਕਮਿਸ਼ਨਡ ਅਧਿਕਾਰੀ) ਸਣੇ ਥਲ ਸੈਨਾ ਦੇ ਪੰਜ ਜਵਾਨ ਡੁੱਬ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਦਸੇ ਨੂੰ ਮੰਦਭਾਗਾ ਦੱਸ ਕੇ ਦੁਖ ਜਤਾਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਹਾਦਸਾ ਇਥੋਂ 148 ਕਿਲੋਮੀਟਰ ਦੂਰ ਮੰਦਿਰ ਮੋੜ ਨੇੜੇ ਵੱਡੇ ਤੜਕੇ ਡੇਢ ਵਜੇ ਦੇ ਕਰੀਬ ਫੌਜੀ ਮਸ਼ਕ ਦੌਰਾਨ ਵਾਪਰਿਆ।
