ਮਨੀ ਲਾਂਡਰਿੰਗ ਮਾਮਲਾ : ਪੁਲਸ ਨੇ ਆਪ ਨੂੰ ਰੋਕਿਆ ਭਾਜਪਾ ਹੈਡ ਕੁਆਟਰ ਦੇ ਘਿਰਾਓ ਤੋ
ਦੁਆਰਾ: Punjab Bani ਪ੍ਰਕਾਸ਼ਿਤ :Saturday, 29 June, 2024, 02:59 PM

ਮਨੀ ਲਾਂਡਰਿੰਗ ਮਾਮਲਾ : ਪੁਲਸ ਨੇ ਆਪ ਨੂੰ ਰੋਕਿਆ ਭਾਜਪਾ ਹੈਡ ਕੁਆਟਰ ਦੇ ਘਿਰਾਓ ਤੋ
ਨਵੀਂ ਦਿੱਲੀ, 29 ਜੂਨ
ਦਿੱਲੀ ਪੁਲੀਸ ਨੇ ਅੱਜ ਆਮ ਆਦਮੀ ਪਾਰਟੀ ਨੂੰ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰਨ ਤੋਂ ਰੋਕ ਦਿੱਤਾ। ਪੁਲੀਸ ਨੇ ਕਿਹਾ ਕਿ ‘ਆਪ’ ਨੇ ਘਿਰਾਓ ਲਈ ਲੋੜੀਂਦੀ ਮਨਜ਼ੂਰੀ ਨਹੀਂ ਲਈ। ‘ਆਪ’ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰੀ ਖਿਲਾਫ਼ ਅੱਜ ਸਵੇਰੇ 11:30 ਵਜੇ ਭਾਜਪਾ ਹੈੱਡਕੁਆਰਟਰ ਦੇ ਘਿਰਾਓ ਦਾ ਸੱਦਾ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਵੱਲ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਸਣੇ ਹੋਰ ਪ੍ਰਬੰਧ ਕੀਤੇ ਗਏ ਸਨ।
