ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀ ਬਖਸ਼ਣਗੇ : ਹੇਮੰਤ ਸੋਰੇਨ
ਦੁਆਰਾ: Punjab Bani ਪ੍ਰਕਾਸ਼ਿਤ :Saturday, 29 June, 2024, 05:49 PM

ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀ ਬਖਸ਼ਣਗੇ : ਹੇਮੰਤ ਸੋਰੇਨ
ਰਾਂਚੀ, 29 ਜੂਨ
ਮਨੀ ਲਾਂਡਰਿੰਗ ਕੇਸ ਵਿਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਮਗਰੋਂ ਬਿਰਸਾ ਮੁੰਡਾ ਜੇਲ੍ਹ ’ਚੋਂ ਰਿਹਾਅ ਹੋਏ ਸਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਾਮੀ ਅਸੈਂਬਲੀ ਚੋਣਾਂ ਮਗਰੋਂ ਭਾਜਪਾ ਸੂਬੇ ਵਿਚੋਂ ਸਾਫ਼ ਹੋ ਜਾਵੇਗੀ। ਉਨ੍ਹਾਂ ਨੂੰ ਜੇਲ੍ਹ ਵਿਚ ਡੱਕਣ ਦੀ ਸਾਜ਼ਿਸ਼ ਘੜਨ ਵਾਲਿਆ ਖਿਲਾਫ਼ ਵਿਦਰੋਹ ਹੋਵੇਗਾ ਤੇ ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀਂ ਬਖ਼ਸ਼ਣਗੇ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, ‘‘ਭਾਜਪਾ ਦੇ ਤਾਬੂਤ ’ਚ ਆਖਰੀ ਕਿੱਲ ਗੱਡਣ ਦਾ ਸਮਾਂ ਆ ਗਿਆ ਹੈ ਤੇ ਆਉਂਦੇ ਦਿਨਾਂ ’ਚ ਭਾਜਪਾ ਝਾਰਖੰਡ ’ਚੋਂ ਸਾਫ਼ ਹੋ ਜਾਵੇਗੀ।’’
