Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ

ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ

ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ

16.34 ਲੱਖ ਦੀ ਲਾਗਤ ਨਾਲ ਖਰੀਦੀ ਮਸ਼ੀਨ ਨਾਲ ਸੜਕਾਂ ਦੁਆਲਿਓਂ ਗੰਦਗੀ ਦਾ ਹੋਵੇਗਾ ਮੁਕੰਮਲ ਨਿਪਟਾਰਾ: ਅਮਨ ਅਰੋੜਾ

ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਕਰਦੀ ਹੈ ਆਪਣੇ ਅੰਦਰ ਜਜ਼ਬ, ਨਾਲੋ ਨਾਲ ਹੁੰਦਾ ਹੈ ਪਾਣੀ ਦਾ ਛਿੜਕਾਅ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 29 ਜੂਨ:
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦੇ ਹੋਏ ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ ਨੂੰ ਹਰੀ ਝੰਡੀ ਦਿਖਾ ਕੇ ਸ਼ਹਿਰ ਦੇ ਸਫ਼ਾਈ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਵਿਦੇਸ਼ਾਂ ਤੇ ਮਹਾਂਨਗਰਾਂ ਵਿੱਚ ਵਰਤੋਂ ਵਿੱਚ ਲਿਆਉਂਦੀ ਜਾਣ ਵਾਲੀ ਅਤਿ ਆਧੁਨਿਕ ਸਫਾਈ ਮਸ਼ੀਨ ਵੀ ਸੁਨਾਮ ਵਾਸੀਆਂ ਨੂੰ ਸਮਰਪਿਤ ਕਰਨ, ਜਿਸ ਨਾਲ ਸ਼ਹਿਰ ਵਿੱਚੋਂ ਗੰਦਗੀ ਦਾ ਨਾਮੋ ਨਿਸ਼ਾਨ ਮਿਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਲਟਰਾ ਮਾਡਰਨ ਤਕਨੀਕਾਂ ਵਾਲੀ ਇਸ ਮਸ਼ੀਨ ਦੀ ਖੂਬੀ ਇਹ ਹੈ ਕਿ ਇਹ ਸੜਕਾਂ ਦੇ ਆਲੇ ਦੁਆਲੇ ਪਈ ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਆਪਣੀ ਅੰਦਰ ਜਜ਼ਬ ਕਰ ਲੈਂਦੀ ਹੈ ਅਤੇ ਮਸ਼ੀਨ ਦੇ ਪਿਛਲੇ ਪਾਸੇ ਪਾਣੀ ਦਾ ਹਲਕਾ ਛਿੜਕਾਅ ਹੁੰਦਾ ਰਹਿੰਦਾ ਹੈ ਜਿਸ ਨਾਲ ਨਾ ਤਾਂ ਪ੍ਰਦੂਸ਼ਣ ਪੈਂਦਾ ਹੈ ਅਤੇ ਨਾ ਹੀ ਮਿੱਟੀ ਆਦਿ ਉਡ ਕੇ ਰਾਹਗੀਰਾਂ ਦੀਆਂ ਅੱਖਾਂ ਵਿੱਚ ਪੈਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਵਿਚਾਲੇ ਬਣੇ ਡਿਵਾਈਡਰਾਂ ਦੇ ਕੋਨਿਆਂ ’ਤੇ ਜੰਮੀ ਰਹਿਣ ਵਾਲੀ ਮਿੱਟੀ ਦੀ ਸਫਾਈ ਵੀ ਇਸ ਮਸ਼ੀਨ ਨਾਲੋਂ ਨਾਲ ਹੁੰਦੀ ਰਹੇਗੀ ਜਿਸ ਨਾਲ ਸੜਕਾਂ ਸਾਫ਼ ਸੁਥਰੀਆਂ ਨਜ਼ਰ ਆਉਣਗੀਆਂ ਅਤੇ ਕੂੜੇ ਕਰਕਟ ਦੇ ਪਾਸਾਰ ਨੂੰ ਮੁਕੰਮਲ ਰੋਕ ਲੱਗ ਸਕੇਗੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਇਹ ਮਸ਼ੀਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਤੇ ਸਮੂਹ ਕੌਂਸਲਰਾਂ ਦੀ ਹਾਜ਼ਰੀ ਵਿੱਚ ਸੌਂਪ ਦਿੱਤੀ ਗਈ ਹੈ ਅਤੇ ਸੁਨਾਮ ਵਾਸੀ ਇਸ ਨਾਲ ਕਾਫ਼ੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦੋ ਵਰਿ੍ਹਆਂ ਤੋਂ ਹੀ ਇਸ ਮਸ਼ੀਨ ਦੀ ਖਰੀਦ ਕਰਵਾਉਣ ਦੇ ਇੱਛੁਕ ਸਨ ਪਰ ਮਸ਼ੀਨ ਦੀ ਖਰੀਦ ’ਤੇ ਲਗਭਗ 30-32 ਲੱਖ ਦਾ ਵਿੱਤੀ ਖਰਚ ਹੋਣ ਦੀ ਸੰਭਾਵਨਾ ਦੇ ਚਲਦਿਆਂ ਖਰੀਦ ਪ੍ਰਕਿਰਿਆ ਨਹੀਂ ਕੀਤੀ ਗਈ ਸੀ ਅਤੇ ਹੁਣ ਇਸ ਸਬੰਧੀ ਟੈਂਡਰ ਲਗਾ ਕੇ ਜਿਹੜੀ ਕੰਪਨੀ ਨੂੰ ਟੈਂਡਰ ਅਲਾਟ ਹੋਇਆ ਹੈ ਉਸ ਵੱਲੋਂ ਇਹੀ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਮਸ਼ੀਨ ਉਸ ਰਾਸ਼ੀ ਨਾਲੋਂ ਕਰੀਬ ਅੱਧੇ ਮੁੱਲ ’ਤੇ ਮਹਿਜ਼ 16.34 ਲੱਖ ਵਿੱਚ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਹਲਕਿਆਂ ਵਿੱਚ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦਾ ਤਹੱਈਆ ਕੀਤਾ ਗਿਆ ਹੈ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਨੂੰ ਵੀ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮੀਤ ਪ੍ਰਧਾਨ ਆਸ਼ਾ ਬਜਾਜ, ਰਵੀ ਕਮਲ ਗੋਇਲ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਮਨੀ ਸਰਾਓ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਨੀ ਖਟਕ, ਕੁਲਵੀਰ ਭੰਗੂ, ਕਨ੍ਹਈਆ ਲਾਲ, ਸਾਹਿਲ ਗਿੱਲ ਤੇ ਸਾਰੇ ਹੀ ਕੌਂਸਲਰ ਮੌਜੂਦ ਸਨ।

Advertisement
Advertisement
Advertisement
Advertisement
Scroll to Top