ਨੀਟ ਪ੍ਰੀਖਿਆ ਮਾਮਲਾ : ਸਹੀ ਸਮੇ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ ਫੈਸਲਾ : ਚਿਰਾਗ ਪਾਸਵਾਨ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 04:21 PM

ਨੀਟ ਪ੍ਰੀਖਿਆ ਮਾਮਲਾ : ਸਹੀ ਸਮੇ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ ਫੈਸਲਾ : ਚਿਰਾਗ ਪਾਸਵਾਨ
ਪਟਨਾ, 30 ਜੂਨ
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਸਰਕਾਰ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ‘ਸਾਰੇ ਹਿੱਤਧਾਰਕਾਂ’ ਦੇ ਸੰਪਰਕ ਵਿੱਚ ਹੈ ਅਤੇ ਸਹੀ ਸਮੇਂ ’ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲਿਆ ਜਾਵੇਗਾ। ਚਿਰਾਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ’ਤੇ ਨੀਟ ਦੇ ਮੁੱਦੇ ’ਤੇ ਸੰਸਦ ਦੀ ਕਾਰਵਾਈ ਵਿੱਚ ਅੜਿੱਕਾ ਡਾਹੁਣ ਦਾ ਦੋਸ਼ ਲਾਉਂਦੇ ਹੋਏ ਉਸ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਉਸ ਦੀ ਗ਼ਲਤ ਸੋਚ ਨੂੰ ਦਰਸਾਉਂਦਾ ਹੈ। ਪਾਸਵਾਨ ਨੇ ਕਿਹਾ, ‘‘ਨੀਟ ਮਾਮਲੇ ਦੀ ਜਾਂਚ ਸਬੰਧਤ ਏਜੰਸੀਆਂ ਕਰ ਰਹੀਆਂ ਹਨ