ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੇਸ਼ ਵਾਸੀਆਂ ਦਾ ਧੰਨਵਾਦ
ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੇਸ਼ ਵਾਸੀਆਂ ਦਾ ਧੰਨਵਾਦ
ਲੋਕਾਂ ਨੇ ਸੰਵਿਧਾਨ ਤੇ ਦੇਸ਼ ਦੀ ਲੋਕਤੰਤਰੀ ਵਿਵਸਥਾਵਾਂਵਿੱਚ ਆਪਣਾ ਵਿਸ਼ਵਾਸ਼ ਦੋਹਰਾਇਆ
ਨਵੀਂ ਦਿੱਲੀ, 30 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂਲੋਕ ਸਭਾ ਚੋਣਾਂ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਇਸ ਵਿੱਚ 65 ਕਰੋੜ ਲੋਕਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਕੇ ਸੰਵਿਧਾਨ ਅਤੇ ਦੇਸ਼ ਦੀ ਲੋਕਤੰਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ ਹੈ। ‘ਮਨ ਕੀ ਬਾਤ’ ਦੀ 111ਵੀਂ ਕੜੀ ਵਿੱਚ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਹ ਗੱਲ ਆਖੀ। ਉਨ੍ਹਾਂ ਕਿਹਾ, ‘‘ਮੈਂ ਅੱਜ ਦੇਸ਼ ਵਾਸੀਆਂ ਦਾ ਇਸ ਗੱਲ ਲਈ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕੰਤਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ ਹੈ। ਸਾਲ 2024 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਐਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਨ੍ਹਾਂ ਵਿੱਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹੋਣ।’’