ਐਸਪੀ ਸਿ਼ਵ ਸੈਨਾ ਨਾਲ ਮਿਲਕੇ ਲੜੇਗੀ ਮਹਾਰਾਸ਼ਟਰ ਚੋਣਾਂ : ਪਵਾਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 04:44 PM

ਐਸਪੀ ਸਿ਼ਵ ਸੈਨਾ ਨਾਲ ਮਿਲਕੇ ਲੜੇਗੀ ਮਹਾਰਾਸ਼ਟਰ ਚੋਣਾਂ : ਪਵਾਰ
ਦਿਲੀ, 30 ਜੂਨ
ਰਾਸ਼ਟਰਵਾਦੀ ਕਾਂਗਰਸ ਪਾਰਟੀ-ਐੱਸਪੀ ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ, ਕਾਂਗਰਸ ਅਤੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਊਧਵ ਬਾਲਾਸਾਹੇਬ ਠਾਕਰੇ) ਮਿਲ ਕੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੀਆਂ ਮਹਾਰਾਸ਼ਟਰ ਚੋਣਾਂ ਲੜਨਗੀਆਂ। ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਵਿੱਚ ਪ੍ਰਮੁੱਖ ਵਿਰੋਧੀ ਪਾਰਟੀਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੋਟੇ ਸਹਿਯੋਗੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਜੋ 2024 ਲੋਕ ਸਭਾ ਚੋਣਾਂ ਵਿੱਚ ਗੱਠਜੋੜ ਦਾ ਹਿੱਸਾ ਸਨ।