ਸ਼ੀਤਲ ਅੰਗੁਰਾਲ ਨੇ ਆਪਣੇ ਸੁਆਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ `ਤੇ ਥੋਪ ਦਿੱਤੀ ਹੈ : ਅਮਨ ਅਰੋੜਾ

ਸ਼ੀਤਲ ਅੰਗੁਰਾਲ ਨੇ ਆਪਣੇ ਸੁਆਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ `ਤੇ ਥੋਪ ਦਿੱਤੀ ਹੈ : ਅਮਨ ਅਰੋੜਾ
ਜਲੰਧਰ : ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਨੇ ਇਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ ਤੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਜਲੰਧਰ ਪੱਛਮੀ ਦੇ ਲੋਕਾਂ ਨੂੰ ਦੇਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਤੇ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਵੀ ਮੌਜੂਦ ਸਨ। `ਆਪ` ਆਗੂ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਸੁਆਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ `ਤੇ ਥੋਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਤੇ ਹੁਣ ਜਲੰਧਰ ਦੇ ਲੋਕ ਇਸ ਵਾਰੀ ਉਨ੍ਹਾਂ ਨੂੰ ਸਬਕ ਸਿਖਾਉਣਗੇ। ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਹਲਕੇ ਦੇ ਲੋਕਾਂ ਤੇ ਉਨ੍ਹਾਂ ਦੇ ਫ਼ਤਵੇ ਤੋਂ ਵੱਧ ਕੇ ਤਾਨਾਸ਼ਾਹੀ ਪਾਰਟੀ ਭਾਜਪਾ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਤੇ ਲੋਕਤੰਤਰ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ ਤੇ ਸ਼ੀਤਲ ਅੰਗੁਰਾਲ ਵਰਗੇ ਲੋਕ ਅਜਿਹਾ ਕਰਨ ’ਚ ਉਨ੍ਹਾਂ ਦੀ ਮਦਦ ਕਰ ਰਹੇ ਹਨ।
