ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਹੋਏ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 28 June, 2024, 02:26 PM

ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਹੋਏ ਗ੍ਰਿਫ਼ਤਾਰ
ਕੋਲੰਬੋ : ਸ੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ ਨੇ ਆਨ ਲਾਈਨ ਵਿੱਤੀ ਘੁਟਾਲੇ ਵਿੱਚ ਸ਼ਾਮਲ ਇਕ ਸਮੂਹ ਦੇ ਘੱਟੋ-ਘੱਟ 60 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਜਾਣਕਾਰੀ ਦਿੰਦਿਾਂ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਵੀਰਵਾਰ ਨੂੰ ਕੋਲੰਬੋ ਦੇ ਉਪ ਨਗਰ ਇਲਾਕਿਆਂ ਮਡੀਵੇਲਾ ਅਤੇ ਬੱਟਾਰਾਮੁੱਲਾ ਤੇ ਪੱਛਮੀ ਤੱਟੀ ਸ਼ਹਿਰ ਨੈਗੋਂਬੋ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 135 ਮੋਬਾਈਲ ਫੋਨ ਤੇ 57 ਲੈਪਟਾਪ ਜ਼ਬਤ ਕੀਤੇ ਗਏ। ‘ਡੇਲੀ ਮਿਰਰ ਲੰਕਾ’ ਅਖ਼ਬਾਰ ਨੇ ਦੱਸਿਆ ਕਿ ਇਹ ਕਾਰਵਾਈ ਇਕ ਪੀੜਤ ਦੀ ਸ਼ਿਕਾਇਤ ’ਤੇ ਕੀਤੀ ਗਈ ਜਿਸ ਨੇ ਦੋਸ਼ ਲਾਇਆ ਸੀ ਕਿ ਸੋਸ਼ਲ ਮੀਡੀਆ ’ਤੇ ਸੰਵਾਦ ਕਰਨ ਵਾਸਤੇ ਉਸ ਨੂੰ ਨਕਦ ਰਾਸ਼ੀ ਦੇਣ ਦਾ ਵਾਅਦਾ ਕਰ ਕੇ ਇਕ ਵੱਟਸਐਪ ਸਮੂਹ ਨਾਲ ਜੋੜਿਆ ਗਿਆ ਸੀ। ਜਾਂਚ ਦੌਰਾਨ ਅਜਿਹੀ ਸਾਜ਼ਿਸ਼ ਦਾ ਪਤਾ ਲੱਗਿਆ ਜਿਸ ਰਾਹੀਂ ਪੀੜਤਾਂ ਨੂੰ ਸ਼ੁਰੂਆਤੀ ਭੁਗਤਾਨ ਤੋਂ ਬਾਅਦ ਧਨ ਰਾਸ਼ੀ ਜਮ੍ਹਾਂ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ।