ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ
ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 04:25 PM

ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ : ਟੀ-20 ਵਿਸ਼ਵ ਕੱਪ 2024 ਦੇ 47ਵੇਂ ਮੈਚ ‘ਚ ਸ਼ਨੀਵਾਰ ਨੂੰ ਭਾਰਤੀ ਟੀਮ ਨੇ ਬੰਗਲਾਦੇਸ਼ ਦੀ ਟੀਮ ਨੂੰ 50 ਦੌੜਾਂ ਨਾਲ ਹਰਾਇਆ। ਸੁਪਰ-8 ‘ਚ ਭਾਰਤੀ ਟੀਮ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਬੰਗਲਾਦੇਸ਼ ਨੂੰ ਹਰਾ ਕੇ ਟੀਮ ਇੰਡੀਆ ਨੇ ਨਾ ਸਿਰਫ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕੀਤਾ ਹੈ ਸਗੋਂ ਇਤਿਹਾਸ ਵੀ ਰਚ ਦਿੱਤਾ ਹੈ। ਭਾਰਤੀ ਟੀਮ ਨੇ ਹੁਣ ਸ਼੍ਰੀਲੰਕਾ ਟੀਮ ਦੀ ਬਰਾਬਰੀ ਕਰ ਲਈ ਹੈ। ਭਾਰਤ ਹੁਣ ਟੀ-20 ਵਿਸ਼ਵ ਕੱਪ ‘ਚ ਸਾਂਝੇ ਤੌਰ ‘ਤੇ ਸਭ ਤੋਂ ਵੱਧ ਮੈਚ ਜਿੱਤਣ ਵਾਲੀ ਟੀਮ ਬਣ ਗਈ ਹੈ।
