ਜ਼ਮਾਨਤਾਂ ਕਰਵਾਉਣ ਵਾਲੇ ਵਿਅਕਤੀਆਂ ਲਈ ਜ਼ਮਾਨਤੀ ਦਸਤਾਵੇਜ਼ ਤਿਆਰ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 04:29 PM

ਮਾਪੇ ਕਹਿੰਦੇ ਜੱਜ ਬਣਨਾ ਮੁੰਡਾ ਹਵਾਲਾਤ ਗਿਆ ਕਈ ਵਾਰੀ
ਜ਼ਮਾਨਤਾਂ ਕਰਵਾਉਣ ਵਾਲੇ ਵਿਅਕਤੀਆਂ ਲਈ ਜ਼ਮਾਨਤੀ ਦਸਤਾਵੇਜ਼ ਤਿਆਰ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ : ਮੰਨੇ ਪ੍ਰਮੰਨੇ ਪੰਜਾਬ ਦੇ ਸ਼ਹਿਰ ਲੁਧਿਆਣਾ ਦੀ ਪੁਲਸ ਨੇ ਇੱਕ ਅਜਿਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਕਲੀ ਦਸਤਾਵੇਜ਼ ਤਿਆਰ ਕਰ ਕੇ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਾਉਂਦਾ ਸੀ। ਚੌਂਕੀ ਕੋਰਟ ਕੰਪਲੈਕਸ ਦੇ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਚੂਹੜਪੁਰ ਰੋਡ ਹੈਬੋਵਾਲ ਦੇ ਵਾਸੀ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ `ਚੋਂ ਤਹਿਸੀਲਦਾਰ ਦੀ ਜਾਅਲੀ ਸਟੈਂਪ, ਫਰਜ਼ੀ ਸ਼ਨਾਖਤੀ ਕਾਰਡ ਤੇ ਵੈਲੂਏਸ਼ਨ ਸਰਟੀਫਿਕੇਟ ਬਰਾਮਦ ਕੀਤੇ ਹਨ।