Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ
ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਤੇ ਬੇਹਤਰ ਬਣਾਉਣ ਲਈ ਵੱਚਨਬੱਧ ਰਹਾਂਗਾ : ਮੈਨੇਜਰ ਨਿਸ਼ਾਨ ਸਿੰਘ
ਪਟਿਆਲਾ 23 ਜੂਨ () : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਸ਼ੋ੍ਰਮਣੀ ਕਮੇਟੀ ਪ੍ਰਬੰਧ ਅੰਦਰ ਤਬਦੀਲੀਆਂ ਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਮੈਨੇਜਰ ਕਰਨੈਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਲਈ ਕਾਰਜਸ਼ੀਲ ਹੋਣਗੇ। ਮੈਨੇਜਰ ਨਿਸ਼ਾਨ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਅਤੇ ਕਿਹਾ ਕਿ ਉਹ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਚਨਬੱਧ ਰਹਿਣਗੇ ਅਤੇ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਰਹੇ ਕਰਨੈਲ ਸਿੰਘ ਹੋਰਾਂ ਨੂੰ ਰਿਲੀਵ ਵੀ ਕੀਤਾ ਗਿਆ। ਇਸ ਨਿਯੁਕਤ ਦੌਰਾਨ ਉਚੇਚੇ ਤੌਰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top