ਜਲੰਧਰ ਪੱਛਮੀ ਜਿਮਨੀ ਚੋਣ ਪ੍ਰਚਾਰ ਲਈ ਭਗਵੰਤ ਮਾਨ ਨੇ ਸੰਭਾਲੀ ਕਮਾਨ

ਜਲੰਧਰ ਪੱਛਮੀ ਜਿਮਨੀ ਚੋਣ ਪ੍ਰਚਾਰ ਲਈ ਭਗਵੰਤ ਮਾਨ ਨੇ ਸੰਭਾਲੀ ਕਮਾਨ
ਆਪ ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਕੀਤਾ ਵਿਚਾਰ ਵਟਾਂਦਰਾ
ਜਲੰਧਰ, 23 ਜੂਨ () : ਪੰਜਾਬ ਵਿਚ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਵਿਚ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਖੜ੍ਹੇ ਹੋਏ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਕਮਾਨ ਖੁਦ ਸੰਭਾਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਲੋਕ ਹਿਤੈਸ਼ੀ ਕਾਰਜਾਂ ਨੂੰ ਹੀ ਪਹਿਲ ਦਿੱਤੀ ਹੈ ਉਸੇ ਤਰ੍ਹਾਂ ਅੱਗੇ ਤੋਂ ਵੀ ਦਿੱਤੀ ਜਾਂਦੀ ਰਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਦੀ ਜਿਮਨੀ ਚੋਣ ਦੀ ਰਣਨੀਤੀ ਨੂੰ ਲੈ ਕੇ ਜਲੰਧਰ ਵਿਖੇ ਪਾਰਟੀ ਅਹੁਦੇਦਾਰਾਂ ਤੇ ਵਾਲੰਟੀਅਰਾਂ ਨਾਲ ਕੀਤੀ ਗਈ ਮੀਟਿੰਗ ਵਿਚ ਵਿਚਾਰ ਚਰਚਾ ਦੌਰਾਨ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਹਾਜ਼ਰ ਅਹੁਦੇਦਾਰਾਂ ਤੇ ਵਲੰਟੀਅਰਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮਤਭੇਦ ਨਹੀਂ ਹੈ ਤੇ ਸਾਰਿਆਂ ਨੂੰ ਅਫ਼ਵਾਹਾਂ ਤੋਂ ਬਚਦਿਆਂ ਆਪ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਵੱਲ ਤਰਜੀਹ ਦੇਣੀ ਚਾਹੀਦੀ ਹੈ। ਮੀਟਿੰਗ ਵਿਚ ਹਾਜ਼ਰ ਸਮੁੱਚੇ ਅਹੁਦੇਦਾਰਾਂ ਤੇ ਵਲੰਟੀਅਰਾਂ ਵਿਚ ਜਲੰਧਰ ਪੱਛਮੀ ਦੀ ਸੀਟ ਜਿੱਤਣ ਲਈ ਬਹੁਤ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ।
