Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ
ਚੰਡੀਗੜ੍ਹ, 23 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਮਹਿਲਾ ਕੈਦੀਆਂ ਦੇ ਹਿੱਤਾਂ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ ।ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਲਈ ਮਨੁੱਖੀ ਅਤੇ ਸਨਮਾਨਜਨਕ ਰਹਿਣ-ਸਹਿਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ,‘‘ ਅਸੀਂ ਜੇਲ੍ਹਾਂ ਵਿੱਚ ਮਹਿਲਾ ਕੈਦੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਬਿਹਤਰੀ ਲਈ ਵਚਨਬੱਧ ਹਾਂ ।’’ ਇਸ ਦੌਰੇ ਵਿੱਚ ਮੌਜੂਦਾ ਸਹੂਲਤਾਂ ਦੀ ਡੂੰਘਾਈ ਨਾਲ ਜਾਂਚ ਅਤੇ ਮਹਿਲਾ ਕੈਦੀਆਂ ਨਾਲ ਗੱਲ ਕਰਕੇ ਸਿੱਧੇ ਤੌਰ ’ਤੇ ਸਮੱਸਿਆਵਾਂ ਸੁਣਨਾ ਸ਼ਾਮਲ ਹੈ । ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਉਦੇਸ਼ ਜੇਲ੍ਹ ਅਥਾਰਟੀਆਂ ਨਾਲ ਤਾਲਮੇਲ ਕਰਕੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨਾ ਅਤੇ ਮਹਿਲਾ ਕੈਦੀਆਂ ਦੀ ਭਲਾਈ ਹਿੱਤ ਲੋੜੀਂਦੇ ਬਦਲਾਅ ਲਾਗੂ ਕਰਨਾ ਹੈ। ਇਸ ਦੌਰੇ ਦੌਰਾਨ ਤਰਜੀਹੀ ਤੌਰ ’ਤੇ ਇਸ ਸਿਹਤ ਸੰਭਾਲ, ਸਵੱਛਤਾ ਅਤੇ ਸਮੁੱਚੀਆਂ ਰਹਿਣ-ਸਹਿਤਣ ਸਥਿਤੀਆਂ ਨੂੰ ਸ਼ਾਮਿਲ ਕੀਤਾ ਜਾਣਾ ਹੈ। ਇਹ ਉਪਰਾਲਾ ਮਹਿਲਾ ਕੈਦੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਯਕੀਨੀ ਬਣਾਏ ਜਾਣ ਲਈ ਇੱਕ ਵਿਆਪਕ ਮਿਸ਼ਨ ਦਾ ਹਿੱਸਾ ਹੈ । ਚੇਅਰਪਰਸਨ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਆਸ ਹੈ ਕਿ ਇਹ ਦੌਰੇ ਸਾਰਥਕ ਸੁਧਾਰਾਂ ਵੱਲ ਲੈ ਕੇ ਜਾਣਗੇ, ਜਿਸ ਨਾਲ ਜੇਲ੍ਹਾਂ ਵਿੱਚ ਕੈਦ ਔਰਤਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਆਵੇਗੀ ।

Advertisement
Advertisement
Advertisement
Advertisement
Scroll to Top