ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ੁਰੂ ਕੀਤਾ ‘ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟੇਡ ਟਰੈਵਲਰ ਪ੍ਰੋਗਰਾਮ’
ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 06:42 PM

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ੁਰੂ ਕੀਤਾ ‘ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟੇਡ ਟਰੈਵਲਰ ਪ੍ਰੋਗਰਾਮ’
ਕਿਹਾ : ਇਮੀਗ੍ਰੇਸ਼ਨ ਪ੍ਰਕਿਰਿਆ ’ਚ ਆਵੇਗੀ ਤੇਜ਼ੀ
ਦਿੱਲੀ : ਭਾਰਤੀ ਨਾਗਰਿਕਾਂ ਅਤੇ ‘ਓ. ਸੀ. ਆਈ.’ ਕਾਰਡ ਹੋਲਡਰਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਯੋਗ ਵਿਅਕਤੀਆਂ ਨੂੰ ਆਨਲਾਈਨ ਅਰਜ਼ੀ ਕਰਨੀ ਹੋਵੇਗੀ ਅਤੇ ਬਿਨੈ-ਪੱਤਰ ਵਿਚ ਦਰਸਾਏ ਅਨੁਸਾਰ ਹੋਰ ਲੋੜੀਂਦੀ ਜਾਣਕਾਰੀ ਦੇ ਨਾਲ-ਨਾਲ ਆਪਣਾ ਬਾਇਓਮੈਟ੍ਰਿਕਸ (ਫਿੰਗਰਪ੍ਰਿੰਟ ਦੇ ਨਿਸ਼ਾਨ ਆਦਿ) ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਐੱਫ. ਟੀ. ਆਈ. ਰਜਿਸਟ੍ਰੇਸ਼ਨ ਵੱਧ ਤੋਂ ਵੱਧ 5 ਸਾਲ ਜਾਂ ਪਾਸਪੋਰਟ ਦੀ ਵੈਧਤਾ ਦੀ ਮਿਆਦ ਤੱਕ, ਜੋ ਵੀ ਪਹਿਲਾਂ ਹੋਵੇ, ਵੈਧ ਹੋਵੇਗੀ। ਅਧਿਕਾਰੀ ਨੇ ਕਿਹਾ ਕਿ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ‘ਬਾਇਓਮੈਟ੍ਰਿਕਸ’ ਲਾਜ਼ਮੀ ਹੈ।
