ਆਪ ਦੇ ਦਸ ਸੂਤਰੀ ਘੋਸ਼ਣ ਪੱਤਰ ਵਿਚ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਹੈ : ਬਾਜਵਾ

ਆਪ ਦੇ ਦਸ ਸੂਤਰੀ ਘੋਸ਼ਣ ਪੱਤਰ ਵਿਚ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਹੈ : ਬਾਜਵਾ
ਚੰਡੀਗੜ੍ਹ, 23 ਜੂਨ () : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਲਈ 10 ਮੰਗਾਂ ਤੇ ਆਧਾਰਤ ਘੋਸ਼ਣ ਪੱਤਰ ਨੂੰ ਨਵੀਂ ਬੋਤਲ ਵਿਚ ਰੱਖੀ ਪੁਰਾਣੀ ਸ਼ਰਾਬ ਕਰਾ ਦਿੰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਘੋਸ਼ਣ ਪੱਤਰ ਸਾਬਤ ਕਰਦਾ ਹੈ ਕਿ ਆਪ ਨੇ ਆਪਣੇ ਵਾਅਦਿਆਂ ਨੂੰ ਪੂਾ ਕਰਨ ਵਿਚ ਆਪਣੀਆਂ ਨਾਕਾਮੀਆਂ ਨੂੰ ਮੰਨਿਆਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਦੇ ਵੇਲੇ ਇਹ ਗਾਰੰਟੀ ਦਿੱਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਤਿੰਨ ਮਹੀਨਿਆਂ ਅੰਦਰ ਇਕ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ, ਜਿਸ ਵਿਚ 18 ਸਾਲ ਤੋਂ ਵਧ ਉਮਰ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਬਾਜਵਾ ਨੇ ਆਖਿਆ ਕਿ ਸੂਬੇ ਵਿਚ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ।
