ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Saturday, 22 June, 2024, 05:41 PM

ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
ਨਵਾਂ ਪਿੰਡ : ਪਿੰਡ ਲਾਲਕਾ ਨਗਰ ਦੇ ਹਰਪ੍ਰੀਤ ਸਿੰਘ ਉਰਫ ਲੱਲੋ ਪੁੱਤਰ ਗੁਰਦੀਪ ਸਿੰਘ ਨੂੰ ਕੁਝ ਬੰਦਿਆਂ ਨੇ ਐਮ ਬੀ ਐਸ ਰਿਜੋਰਟ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਦਾ ਇਕ ਪਲਾਟ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲਦਾ ਸੀ ਤੇ ਇਹ ਝਗੜਾ ਹੀ ਕਤਲ ਦਾ ਕਾਰਨ ਦੱਸਿਆ ਜਾ ਰਿਹਾ ਹੈ, ਗੋਲੀਆਂ ਵੱਜਣ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੇ ਸਬੰਧ ਵਿਚ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮ੍ਰਿਤਕ ਹਰਪ੍ਰੀਤ ਸਿੰਘ ਦਾ ਅੰਤਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।
