ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੂੰ ਆਖਰ ਤਿੰਨ ਮਹੀਨਿਆਂ ਬਾਅਦ ਮਿਲ ਹੀ ਗਈ ਜ਼ਮਾਨਤ
ਦੁਆਰਾ: Punjab Bani ਪ੍ਰਕਾਸ਼ਿਤ :Saturday, 22 June, 2024, 07:06 PM

ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੂੰ ਆਖਰ ਤਿੰਨ ਮਹੀਨਿਆਂ ਬਾਅਦ ਮਿਲ ਹੀ ਗਈ ਜ਼ਮਾਨਤ
ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ `ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੇ ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਉਪਰੋਕਤ ਫ਼ੈਸਲਾ ਸੁਣਾਇਆ ਹੈ। ਉਨ੍ਹਾਂ ਨੇ ਈ. ਡੀ. `ਤੇ ਆਪਣੇ ਫੈਸਲੇ `ਚ ਪੱਖਪਾਤੀ ਤਰੀਕੇ ਨਾਲ ਕੰਮ ਕਰਨ ਦਾ ਦੋਸ਼ ਵੀ ਲਗਾਇਆ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਨੂੰ ਲੈ ਕੇ ਕਈ ਟਿੱਪਣੀਆਂ ਕੀਤੀਆਂ।
