ਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ
ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 06:01 PM

ਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ
ਚੰਡੀਗੜ੍ਰ : ਸ਼੍ਰੋਮਣੀ ਅਕਾਲੀ ਦਲ ‘ਚ ਉਠੇ ਵੱਡੇ ਬਾਗੀ ਸੁਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਕਰ ਦਿੱਤਾ ਹੈ। ਵੱਡੀ ਗਿਣਤੀ ਸੀਨੀਅਰ ਆਗੂ ਇਕ ਪਾਸੇ ਹੋ ਗਏ ਹਨ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਮਤਾ ਵੀ ਪਾਸ ਕਰ ਦਿੱਤਾ ਗਿਆ ਹੈ ਕਿ ਸੁਖਬੀਰ ਪਾਰਟੀ ਦੇ ਭਲੇ ਲਈ ਖੁਦ ਹੀ ਲਾਂਭੇ ਹੋ ਜਾਣ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿਚ ਆਖਿਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।
