ਜਿਮਨੀ ਚੋਣ ਲੜਨ ਲਈ ਪ੍ਰਧਾਨ ਮੰਤਰੀ ਬਾਜੇਕੇ ਨੇ ਕੀਤਾ ਗਿੱਦੜਬਾਹਾ ਤੋਂ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 05:58 PM

ਜਿਮਨੀ ਚੋਣ ਲੜਨ ਲਈ ਪ੍ਰਧਾਨ ਮੰਤਰੀ ਬਾਜੇਕੇ ਨੇ ਕੀਤਾ ਗਿੱਦੜਬਾਹਾ ਤੋਂ ਐਲਾਨ
ਜਲੰਧਰ : ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵਿਧਾਨ ਸਭਾ ਦੀ ਜਿ਼ਮਨੀ ਚੋਣ ਗਿੱਦੜਬਾਹਾ ਤੋਂ ਆਜਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। ਦੱਸ ਦਈਏ ਕਿ ਇਸੇ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
