ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 06:19 PM

ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ
ਦਿੱਲੀ, 25 ਜੂਨ
ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਸਹਿਮਤੀ ਨਾ ਬਣਨ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਕੋਡੀਕੁਨਿਲ ਸੁਰੇਸ਼ ਨੇ ਅੱਜ ਵਿਰੋਧੀ ਧਿਰ ਦੀ ਤਰਫੋਂ ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ। ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐੱਸਪੀ) ਦੇ ਆਗੂ ਐੱਨਕੇ ਪ੍ਰੇਮਚੰਦਰਨ ਨੇ ਕਿਹਾ ਕਿ ਸੁਰੇਸ਼ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸਰਕਾਰ ਅਤੇ ਵਿਰੋਧੀ ਧਿਰ ਦਰਮਿਆਨ ਸਹਿਮਤੀ ਨਹੀਂ ਬਣੀ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਡੀਐੱਮਕੇ ਨੇਤਾ ਟੀਆਰ ਬਾਲੂ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਐੱਨਡੀਏ ਉਮੀਦਵਾਰ ਨੂੰ ਸਮਰਥਨ ਦੇਣ ਤੋਂ ਇਨਕਾਰ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਦਫ਼ਤਰ ਤੋਂ ਵਾਕਆਊਟ ਕੀਤਾ।