Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਭਰ ਵਿੱਚ ਅਣਐਲਾਨੀ ਐਮਰਜੈਂਸੀ ਲਗਵਾਕੇ ਲੋਕਤੰਤਰ ਦਾ ਗਲਾ ਘੁੱਟਿਆ : ਪ੍ਰੋ. ਬਡੁੰਗਰ

ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਭਰ ਵਿੱਚ ਅਣਐਲਾਨੀ ਐਮਰਜੈਂਸੀ ਲਗਵਾਕੇ ਲੋਕਤੰਤਰ ਦਾ ਗਲਾ ਘੁੱਟਿਆ : ਪ੍ਰੋ. ਬਡੁੰਗਰ

ਇੰਦਰਾ ਗਾਂਧੀ ਨੇ 25 ਜੂਨ 1975 ਨੂੰ ਦੇਸ਼ ਭਰ ਵਿੱਚ ਅਣਐਲਾਨੀ ਐਮਰਜੈਂਸੀ ਲਗਵਾਕੇ ਲੋਕਤੰਤਰ ਦਾ ਗਲਾ ਘੁੱਟਿਆ : ਪ੍ਰੋ. ਬਡੁੰਗਰ
ਪਟਿਆਲਾ , 25 ਜੂਨ () : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ 25 ਜੂਨ 1975 ਨੂੰ ਸਮੇਂ ਦੀ ਜਾਲਮ ਸਰਕਾਰ ਵੱਲੋਂ ਦੇਸ਼ ਭਰ ਵਿੱਚ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲਾ ਘੁੱਟਿਆ, ਜਿਸ ਦਾ ਦੇਸ਼ ਵਾਸੀਆਂ ਨੇ ਡੱਟ ਕੇ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ 25 ਜੂਨ 1975 ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਲੋਕਤੰਤਰ ਲਈ ਸਭ ਤੋਂ ਕਾਲਾ ਦਿਨ ਸੀ, ਜਿਸ ਦਿਨ ਦੇਸ਼ ਦੇ ਤਤਕਾਲੀਨ ਕਾਂਗਰਸ ਪਾਰਟੀ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਅਚਾਨਕ ਇੱਕ ਅਦਾਲਤੀ ਫ਼ੈਸਲੇ ਨੂੰ ਤੋੜਨ ਲਈ ਦੇਸ਼ ਵਿੱਚ ਸਖ਼ਤ ਅੰਦਰੂਨੀ ਐਮਰਜੈਂਸੀ ਲਗਾ ਦਿੱਤੀ ਜਿਸ ਵਿੱਚ ਉਸਨੂੰ ਚੋਣਾਵੀ ਦੁਰਵਿਹਾਰਾਂ ਦਾ ਦੋਸ਼ੀ ਠਹਿਰਾਇਆ ਗਿਆ ਸੀ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਐਮਰਜੈਂਸੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੱਟ ਕੇ ਵਿਰੋਧ ਕਰਦਿਆਂ ਹੋਇਆਂ ਮੋਰਚਾ ਲਗਾਇਆ ਗਿਆ ਤੇ 9 ਜੁਲਾਈ 1975 ਤੋਂ 18 ਜਨਵਰੀ 1977 ਤੱਕ ਜਾਰੀ ਰਿਹਾ ਤੇ ਇਸ ਮੋਰਚੇ ਦੌਰਾਨ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਅਕਾਲੀ ਦੀ ਸੀਨੀਅਰ ਲੀਡਰਸ਼ਿਪ ਸਮੇਤ 44 ਹਜਾਰ ਦੇ ਲਗਭਗ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਗਿਰਿਫਤਾਰੀਆਂ ਦਿੱਤੀਆਂ ਗਈਆਂ ਜਿਨਾਂ ਨੂੰ ਜਾਲਮ ਸਰਕਾਰ ਨੇ ਜੇਲ੍ਹ ਦੀਆਂ ਕੋਠੜੀਆਂ ‘ਚ ਡੱਕਿਆ, ਪਰ ਅਕਾਲੀ ਦਲ ਵੱਲੋਂ ਲਗਾਏ ਗਏ ਮੋਰਚੇ ਦੌਰਾਨ ਅਕਾਲੀ ਦਲ ਦੇ ਆਗੂ ਨਾ ਡੋਲਦੇ ਹੋਏ ਜਾਲਮ ਸਰਕਾਰ ਅੱਗੇ ਨਾ ਝੁਕਦੇ ਹੋਏ ਐਮਰਜੈਂਸੀ ਖਿਲਾਫ ਡੱਟ ਕੇ ਖੜੇ ਅੜੇ ਰਹੇ ਤੇ ਇਸ ਤੋਂ ਬਾਅਦ ਦੇਸ਼ ਵਿੱਚ ਰਲੀ ਮਿਲੀ “ਜਨਤਾ ਪਾਰਟੀ” ਦੀ ਸਰਕਾਰ ਬਣੀ ਤੇ ਇਕੱਠੇ ਹੋ ਕੇ ਲੋਕਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਹਰਾ ਕੇ ਸਜ਼ਾ ਦਿੱਤੀ ।

Advertisement
Advertisement
Advertisement
Advertisement
Scroll to Top