ਸ੍ਰੀ ਹਰਿਮੰਦਰ ਸਾਹਿਬ `ਚ ਫੋਟੋ, ਵੀਡੀਓਗ੍ਰਾਫੀ `ਤੇ ਲਗਾਈ ਪਾਬੰਦੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 04:03 PM

ਸ੍ਰੀ ਹਰਿਮੰਦਰ ਸਾਹਿਬ `ਚ ਫੋਟੋ, ਵੀਡੀਓਗ੍ਰਾਫੀ `ਤੇ ਲਗਾਈ ਪਾਬੰਦੀ
ਅੰਮ੍ਰਿਤਸਰ : ਸਿੱਖਾਂ ਦੀ ਸਰਵ ਉਚ ਧਾਰਮਿਕ ਸੰਸਥਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਮੰਦਰ ਸਾਹਿਬ ਵਿੱਚ ਫਿਲਮਾਂ ਦੇ ਪ੍ਰਚਾਰ, ਫੋਟੋ, ਵੀਡੀਓਗ੍ਰਾਫੀ ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਗਿਆਨੀ ਰਘਬੀਰ ਸਿੰਘ ਨੇ ਦਿੰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਸਥਾਨ ਨਹੀਂ ਹੈ।ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਬਾਣੀ ਪੜ੍ਹਨ ਅਤੇ ਸੁਣਨ ਦਾ ਸਥਾਨ ਹੈ।
