ਪਰਾਲੀ ਸਾੜਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 04:32 PM

ਸ਼ੁਕਰ ਹੈ ਪ੍ਰਮਾਤਮਾ ਦਾ
ਪਰਾਲੀ ਸਾੜਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਚੰਡੀਗੜ੍ਹ : ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਕਿਸਾਨਾਂ ਵਲੋਂ ਸਾੜੇ ਜਾਣ ਦੀ ਪੇਸ਼ ਆ ਰਹੀ ਸਮੱਸਿਆ ਅਤੇ ਇਸ ਕਾਰਨ ਹੋਰ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਹੁਣ 500 ਕਰੋੜ ਰੁਪਏ ਨਾਲ ਬਣਾਈ ਯੋਜਨਾ ਨਾਲ ਠੱਲ੍ਹ ਪੈ ਸਕੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।