Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:58 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
.60 ਲੱਖ ਟਿਊਬਵੈੱਲਾਂ ‘ਤੇ 8 ਲੱਖ ਤੋਂ ਵੱਧ ਬੂਟੇ ਲਗਾਏ
ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।
ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ ‘ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ ‘ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ ‘ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖਾਨੇ ਤਿਆਰ ਹੋ ਜਾਣਗੇ।

Advertisement
Advertisement
Advertisement
Advertisement
Scroll to Top