Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਦੁਆਰਾ: Punjab Bani ਪ੍ਰਕਾਸ਼ਿਤ :Monday, 24 June, 2024, 06:03 PM

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਪਟਿਆਲਾ, 24 ਜੂਨ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਲੋਕ ਮਿਲਣੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਰਿਕਾਰਡਤੋੜ ਲੋਕਪੱਖੀ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਖਿਡਾਰੀ ਪੈਦਾ ਕਰਨ ਤੇ ਨੌਜਵਾਨਾਂ ਦੇ ਖੇਡਣ ਲਈ ਵਧੀਆ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤੱਤਪਰ ਹੈ ਤਾਂ ਜੋ ਹਰ ਖੇਤਰ ਵਿੱਚ ਪੰਜਾਬ ਨੂੰ ਮਜ਼ਬੂਤ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਸਕੂਲਾਂ ਕਾਲਜਾਂ ਵਿੱਚ ਚੰਗੀ ਸਿੱਖਿਆ ਅਤੇ ਹਸਪਤਾਲਾਂ ਤੇ ਆਮ ਆਦਮੀ ਕਲੀਨਿਕਾਂ ਵਿੱਚ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਹੋਰ ਬਹੁਤ ਸਾਰੀਆਂ ਬਣਦੀਆਂ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਹਰ ਹਫਤੇ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕ ਮਿਲਣੀ ਤਹਿਤ ਆਮ ਲੋਕ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮਿਲ ਸਕਦੇ ਹਨ ।