ਚੀਫ ਸੈਕਟਰੀ ਪੰਜਾਬ ਪੰਜਾਬ ਦੇ ਸਮੁੱਚੇ ਡਿਪਟੀ ਕਮਿਸ਼ਨਰਜ਼ ਨੂੰ ਦਿੱਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੇ ਹੁਕਮ

ਚੀਫ ਸੈਕਟਰੀ ਪੰਜਾਬ ਪੰਜਾਬ ਦੇ ਸਮੁੱਚੇ ਡਿਪਟੀ ਕਮਿਸ਼ਨਰਜ਼ ਨੂੰ ਦਿੱਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੇ ਹੁਕਮ
ਚੰਡੀਗੜ੍ਹ, 24 ਜੂਨ () : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜਿਸਦੀ ਅਗਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਹੈ ਵਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਸਖ਼ਤੀ ਵਰਤੀ ਜਾ ਰਹੀ ਹੈ ਦੇ ਚਲਦਿਆਂ ਚੀਫ ਸੈਕਟਰੀ ਪੰਜਾਬ ਅਨੁਰਾਗ ਵਰਮਾ ਨੇ ਪੰਜਾਬ ਦੇ ਸਮੁੱਚੇ ਡਿਪਟੀ ਕਮਿਸ਼ਨਰਜ਼ ਨੂੰ ਇਹ ਹੁਕਮ ਦਿੱਤੇ ਹਨ ਕਿ ਜਿਹੜੇ ਵੀ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਹਨ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਾ ਸੌਦਾਗਰਾਂ ਦੀਆਂ ਜਾਇਦਾਦਾਂ ਜਬਤ ਕਰਕੇ ਵਿੱਤੀ ਢਾਹ ਲਗਾਈ ਜਾਵੇ। ਚੀਫ ਸੈਕਟਰੀ ਪੰਜਾਬ ਨੇ ਆਪਣੇ ਜਾਰੀ ਕੀਤੇ ਹੁਕਮਾਂ ਵਿਚ ਵੱਖ ਵੱਖ ਵਿਭਾਗਾਂ ਜਿਨ੍ਹਾਂ ਵਿਚ ਵਿਸ਼ੇਸ਼ ਮੁੱਖ ਸਕੱਤਰ ਮਾਲ ਅਤੇ ਪੁਨਰਵਾਸ, ਪ੍ਰਬੰਧਕੀ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਸ਼ਾਮਲ ਹਨ ਨੂੰ ਇਹ ਸਪੱਸ਼ਟ ਆਖਿਆ ਹੈ ਕਿ ਸਮੁੱਚੇ ਪੰਜਾਬ ਵਿਚ ਕਮਿਸ਼ਨਰ ਪੁਲਸ, ਐਸ. ਐਸ. ਪੀ., ਪੁਲਸ ਅਧਿਕਾਰੀ ਵਲੋਂ ਐਨ. ਡੀ. ਪੀ. ਐਸ. ਐਕਟ ਅਧੀਨ ਕਿਸੇ ਵੀ ਦੋਸ਼ੀ ਦੀ ਜਾਇਦਾਦ ਅਟੈਚ ਕਰਨ ਦੇ ਉਦੇਸ਼ ਦੇ ਮੱਦੇਨਜ਼ਰ ਉਸਦੀ ਜਾਇਦਾਦ ਸਬੰਧੀ ਸੂਚਨਾ ਮੁਹੱਈਆ ਕਰਵਾਈ ਜਾਵੇ।
